ਕੇਂਦਰ ਸਰਕਾਰ ਜਲਦ ਅੰਮ੍ਰਿਤਪਾਲ ਸਿੰਘ ਤੋਂ NSA ਹਟਾਏ – ਮਾਤਾ-ਪਿਤਾ

ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਸਭ ਤੋਂ ਵੱਧ ਵੋਟਾਂ ਨਾਲ ਜਿੱਤਿਆ ਹੈ ਅਤੇ ਲੋਕਾਂ ਦੇ ਸਹਿਯੋਗ ਸਦਕਾ ਅੰਮ੍ਰਿਤਪਾਲ ਖਾਲਸਾ ਵਹੀਰ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ‘ਤੇ ਐੱਨਐੱਸਏ ਲਗਾਉਣਾ ਸਿੱਧੇ ਤੌਰ ‘ਤੇ ਧਾਰਮਿਕ ਆਜ਼ਾਦੀ ‘ਤੇ ਪਾਬੰਦੀ ਲਗਾਉਣ ਦੇ ਬਰਾਬਰ ਹੈ। ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਵੀ ਅੰਮ੍ਰਿਤਪਾਲ ਦੇ ਨਾਲ ਜੇਲ੍ਹ ਵਿੱਚ ਆਏ ਹਨ ਅਤੇ ਉਨ੍ਹਾਂ ਕਿਹਾ ਕਿ ਉਹ ਖਡੂਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ ਅਤੇ ਲੋਕਾਂ ਨੇ ਸਰਕਾਰ ਨੂੰ ਇਹ ਜਵਾਬ ਦਿੱਤਾ ਹੈ, ਉਹ ਹੁਣ ਇਸ ਬਾਰੇ ਸਰਕਾਰ ਦੇ ਕੁਝ ਕਰਨ ਦਾ ਇੰਤਜ਼ਾਰ ਕਰ ਰਹੇ ਹਨ, ਜੇਕਰ ਅਜਿਹਾ ਨਹੀਂ ਹੋਇਆ ਤਾਂ ਉਹ ਕਾਨੂੰਨੀ ਰਾਹ ਅਖਤਿਆਰ ਕਰਨਗੇ, ਅੰਮ੍ਰਿਤਪਾਲ ਦੀ ਮਾਂ ਦਾ ਕਹਿਣਾ ਹੈ ਕਿ ਉਹ ਕੋਸ਼ਿਸ਼ ਕਰ ਰਹੇ ਹਨ ਅਮ੍ਰਿਤਪਾਲ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਅਤੇ ਸਰਕਾਰ ਨੇ ਅੰਮ੍ਰਿਤਪਾਲ ਨੂੰ ਜਬਰੀ ਬਾਹਰ ਕੱਢਣ ਦੀ ਮੁਹਿੰਮ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਚਲਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਨਾਲ ਬਾਕੀ ਜਿਹੜੇ ਲੋਕ ਜੇਲ੍ਹ ਵਿੱਚ ਹਨ, ਉਨ੍ਹਾਂ ਦੇ ਸਾਰੇ ਪਰਿਵਾਰ ਉਨ੍ਹਾਂ ਦੇ ਨਾਲ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਵੀ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਉਨ੍ਹਾਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ, ਜਿਨ੍ਹਾਂ ਨੂੰ ਵੋਟਾਂ ਪਈਆਂ ਹਨ ਅਮ੍ਰਿਤਪਾਲ ਨੂੰ ਤੰਗ ਕੀਤਾ ਜਾ ਰਿਹਾ ਹੈ ਕਿ ਉਹ ਪੂਰੇ ਪੰਜਾਬ ਦਾ ਮੰਤਰੀ ਹੈ, ਇਸ ਤਰ੍ਹਾਂ ਦੀਆਂ ਹਰਕਤਾਂ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀਆਂ।

Spread the love