ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਕਤਲ

ਅਮਰੀਕਾ ਵਿਚ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ ਦਾ ਰਹਿਣ ਵਾਲਾ ਸੀ। ਪਿੰਦਰ ਸਿੰਘ ਪਿਛਲੇ 18 ਸਾਲਾਂ ਤੋਂ ਇਟਲੀ ਵਿਚ ਰਹਿ ਰਿਹਾ ਸੀ ਅਤੇ ਕੰਮ ਕਰ ਰਿਹਾ ਸੀ। ਪਰ ਤਿੰਨ ਸਾਲ ਪਹਿਲਾਂ ਉਹ ਇਟਲੀ ਛੱਡ ਕੇ ਅਮਰੀਕਾ ਵਿੱਚ ਰਹਿਣ ਲੱਗ ਪਿਆ ਸੀ। ਅਮਰੀਕਾ ਵਿੱਚ, ਉਹ ਟਰੂਲੀ ਸ਼ਹਿਰ ਵਿੱਚ ਰਹਿੰਦਾ ਸੀ ਅਤੇ ਇੱਕ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ।

Spread the love