62 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕ੍ਰੈਸ਼; ਸਾਰੇ ਯਾਤਰੀਆਂ ਦੀ ਮੌਤ

ਬ੍ਰਾਜ਼ੀਲ ਦੇ ਸਾਓ ਪਾਓਲੋ ਸੂਬੇ ਦੇ ਇੱਕ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿੱਚ ਸ਼ੁੱਕਰਵਾਰ ਨੂੰ 62 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਏਅਰਲਾਈਨ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਸਾਰੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਜਹਾਜ਼ ਨੇ ਸਾਓ ਪਾਓਲੋ ਦੇ ਗੁਆਰੁਲੋਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਣ ਭਰੀ ਸੀ। ਬਿਆਨ ਮੁਤਾਬਕ ਜਹਾਜ਼ ‘ਚ 58 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜਹਾਜ਼ ਹਾਦਸੇ ਦਾ ਸ਼ਿਕਾਰ ਕਿਵੇਂ ਹੋਇਆ।

Spread the love