ਓਹੀਓ ਹਵਾਈ ਅੱਡੇ ਨੇੜੇ ਜਹਾਜ਼ ਹਾਦਸਾਗ੍ਰਸਤ; 3 ਹਲਾਕ

ਉੱਤਰ-ਪੂਰਬੀ ਓਹੀਓ ਵਿੱਚ ਇੱਕ ਹਵਾਈ ਅੱਡੇ ’ਤੇ ਹੰਗਾਮੀ ਹਾਲਤ ਵਿਚ ਉਤਰਨ ਦੀ ਕੋਸ਼ਿਸ਼ ਕਰਦਿਆਂ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਇਸ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਫੈਡਰਲ ਐਵੀਏਸ਼ਨ ਐਡਮਨਿਸਟਰੇਸ਼ਨ ਨੇ ਦੱਸਿਆ ਕਿ ਦੋ-ਇੰਜਣ ਵਾਲਾ ਬੀਚਕ੍ਰਾਫਟ 60 ਓਹੀਓ ਦੇ ਯੰਗਸਟਾਊਨ-ਵਾਰੇਨ ਖੇਤਰੀ ਹਵਾਈ ਅੱਡੇ ਨੇੜੇ ਸਥਾਨਕ ਸਮੇਂ ਅਨੁਸਾਰ ਸ਼ਾਮ ਵੇਲੇ ਡਿੱਗ ਗਿਆ। ਇਸ ਹਾਦਸੇ ਵਿਚ ਪਾਇਲਟ ਅਤੇ ਦੋ ਯਾਤਰੀਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Spread the love