ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਅੱਜ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰ ਗਿਆ। ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਦਸਾਗ੍ਰਸਤ ਹੋ ਗਿਆ ਹੈ। ਉਡਾਣ ਭਰਦੇ ਹੀ ਜਹਾਜ਼ ਕਰੈਸ਼ ਹੋ ਗਿਆ ਅਤੇ ਭਿਆਨਕ ਅੱਗ ਲੱਗ ਗਈ। ਜਹਾਜ਼ ‘ਚ 19 ਲੋਕ ਸਵਾਰ ਸਨ ਅਤੇ ਜਹਾਜ਼ ਸ਼ੌਰਿਆ ਏਅਰਲਾਈਨਜ਼ ਦਾ ਦੱਸਿਆ ਜਾਂਦਾ ਹੈ, ਜਿਸ ਨੇ ਕਾਠਮੰਡੂ ਤੋਂ ਪੋਖਰਾ ਲਈ ਉਡਾਣ ਭਰੀ ਸੀ। ਐਨਡੀਟੀਵੀ ਦੀ ਰਿਪੋਰਟ ਮੁਤਾਬਿਕ, ਇਸ ਜਹਾਜ਼ ਹਾਦਸੇ ਵਿਚ 4 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।