ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ 2022 ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਅਦਾਲਤ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਕ੍ਰਾਂਤੀਕਾਰੀ ਪੈਂਡੂ ਮਜ਼ਦੂਰ ਯੂਨੀਅਨ ਦੇ 25 ਮੈਂਬਰਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਦਰਅਸਲ, 3 ਸਾਲ ਪੁਰਾਣੇ ਮਾਮਲੇ ਵਿੱਚ ਪੁਲਿਸ ਨੇ ਹੁਣ ਆਈਪੀਸੀ ਦੀ ਧਾਰਾ 307, 353, 341, 186, 149 ਅਤੇ ਨੈਸ਼ਨਲ ਹਾਈਵੇ ਐਕਟ ਦੀ ਧਾਰਾ 8-ਬੀ ਜੋੜ ਦਿੱਤੀ ਹੈ।
