ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਚੋਂ ਲੈ ਕੇ ਪੁਲਿਸ ਦਿੱਲੀ ਲਈ ਰਵਾਨਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚੋਂ ਲੈ ਕੇ ਪੁਲਿਸ ਦਿੱਲੀ ਲਈ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਅੱਜ 5 ਜੁਲਾਈ ਨੂੰ ਬਤੌਰ MP ਸਹੁੰ ਚੁੱਕਣਗੇ । ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸ਼ਰਤਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੌਰਾਨ ਦਿੱਲੀ ਵਿੱਚ ਹੀ ਰਹਿਣਾ ਪਵੇਗਾ। ਉਨ੍ਹਾਂ ਦਾ ਯਾਤਰੀ ਸਟਾਪਓਵਰ ਵੀ ਦਿੱਲੀ ਵਿੱਚ ਹੀ ਹੋਵੇਗਾ। ਇਸ ਸਮੇਂ ਦੌਰਾਨ ਉਹ ਰਈਆ ਸਥਿਤ ਆਪਣੇ ਘਰ ਨਹੀਂ ਜਾ ਸਕਦੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਜਾ ਸਕਦੇ ਹਨ। ਪੈਰੋਲ ਦੌਰਾਨ ਵੀ ਅੰਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਘੇਰੇ ਵਿੱਚ ਰਹਿਣਾ ਪਵੇਗਾ।

Spread the love