ਕਿਸਾਨ ਜਥੇਬੰਦੀਆਂ ਵਿਚਾਲੇ ਏਕਤਾ ਦੀ ਤਿਆਰੀ

ਪੰਜਾਬ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਕਿਸਾਨ ਭਵਨ ’ਚ ਕੀਤੀ ਮੀਟਿੰਗ ਦੌਰਾਨ ਕਿਸਾਨ ਏਕਤਾ ਲਈ ਜ਼ਮੀਨ ਤਿਆਰ ਹੋ ਗਈ ਹੈ ਪਰ ਮੁਕੰਮਲ ਕਿਸਾਨ ਏਕਤਾ ਹਾਲੇ ਕਈ ਕਦਮ ਦੂਰ ਹੈ। ਕਈ ਘੰਟੇ ਚੱਲੀ ਇਸ ਮੀਟਿੰਗ ’ਚ ਸਾਰੀਆਂ ਧਿਰਾਂ ਦੇ ‘ਘੱਟੋ-ਘੱਟ ਸਾਂਝੇ ਪ੍ਰੋਗਰਾਮ’ ’ਤੇ ਸੁਰ ਤਾਂ ਮਿਲੇ ਹਨ ਪਰ ਕਿਸਾਨ ਜਥੇਬੰਦੀਆਂ ਨੂੰ ਏਕਤਾ ਲਈ ਲੰਮਾ ਮੰਥਨ ਕਰਨਾ ਪਵੇਗਾ। ਤਿੰਨੋਂ ਜਥੇਬੰਦੀਆਂ ਹੁਣ ਆਪੋ ਆਪਣੀਆਂ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨ ਮਗਰੋਂ ਜਲਦ ਹੀ ਮੁੜ ਜੁੜਨਗੀਆਂ। ਸੰਯੁਕਤ ਕਿਸਾਨ ਮੋਰਚੇ (ਗ਼ੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚੇ ਅਤੇ ਸੰਯੁਕਤ ਕਿਸਾਨ ਮੋਰਚੇ ਨਾਲ ਕਰੀਬ 66 ਕਿਸਾਨ ਜਥੇਬੰਦੀਆਂ ਜੁੜੀਆਂ ਹੋਈਆਂ ਹਨ।

Spread the love