ਅਮਰੀਕਾ ‘ਚੋਂ 18 ਹਜ਼ਾਰ ਭਾਰਤੀਆਂ ਨੂੰ ਕੱਢਣ ਦੀ ਤਿਆਰੀ

ਡੋਨਾਲਡ ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਹਾਸਿਲ ਜਾਣਕਾਰੀ ਅਨੁਸਾਰ ਕਰੀਬ 18 ਹਜ਼ਾਰ ਭਾਰਤੀਆਂ ਨੂੰ ਕਢਿਆ ਜਾ ਸਕਦਾ ਹੈ। ਇਹ ਸਾਰੇ ਲੋਕ ਗ਼ੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਿਲ ਕਰਨ ਲਈ ਸਹੀ ਕਾਗ਼ਜ਼ਾਤ ਨਹੀਂ ਹਨ। ਅਮਰੀਕਾ ਵਿਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਵਾਲੀ ਸਰਕਾਰੀ ਏਜੰਸੀ (ਆਈ. ਸੀ. ਈ.) ਨੇ ਲਗਭਗ 15 ਲੱਖ ਲੋਕਾਂ ਦੀ ਸੂਚੀ ਬਣਾਈ ਹੈ ਜੋ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਹੇ ਹਨ। ਇਸ ਸੂਚੀ ਵਿਚ 18 ਹਜ਼ਾਰ ਭਾਰਤੀ ਵੀ ਸ਼ਾਮਿਲ ਹਨ।

Spread the love