7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ ‘ਪੰਜਾਬ 95’, ਦਿਲਜੀਤ ਨੇ ਦੱਸਿਆ ਵੱਡਾ ਕਾਰਨ

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ਪੰਜਾਬ95 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਪ੍ਰਸ਼ੰਸਕਾਂ ਲਈ ਵੱਡਾ ਝਟਕਾ ਹੈ। ਫਿਲਮ ਦੀ ਰਿਲੀਜ਼ ਨੂੰ ਲੈ ਕੇ ਅਪਡੇਟ ਸਾਹਮਣੇ ਆਈ ਹੈ ਕਿ ਇਹ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ। ਇਸ ਸਬੰਧੀ ਦਿਲਜੀਤ ਦੋਸਾਂਝ ਨੇ ਖੁਦ ਇੰਸਟਗ੍ਰਾਮ ਸਟੋਰੀ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਦੋ ਦਿਨ ਪਹਿਲਾਂ ਹੀ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਫਿਲਮ ‘ਪੰਜਾਬ-95’ ਦੀ ਅਗਲੇ ਮਹੀਨੇ 7 ਫਰਵਰੀ ਨੂੰ ਰਿਲੀਜ਼ ਹੋਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿਲਜੀਤ ਨੇ ਲਿਖਿਆ ਸੀ ਕਿ ਪੂਰੀ ਫਿਲਮ, ਕੋਈ ਕੱਟ ਨਹੀਂ। ਨਾਲ ਹੀ ਫਿਲਮ ਦਾ ਟ੍ਰੇਲਰ ਵੀ ਰਿਲੀਜ ਕੀਤਾ ਗਿਆ ਸੀ।

Spread the love