ਫਿਲਮ ‘ਪੰਜਾਬ 95’ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ, CBFC ਅਤੇ ਨਿਰਮਾਤਾਵਾਂ ਵਿਚਕਾਰ ਲੜਾਈ ਚੱਲ ਰਹੀ ਹੈ। ਸੀਬੀਐਫਸੀ ਨੇ ਪਹਿਲਾਂ ਹੀ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ। ਹਾਲਾਂਕਿ ਰਿਵਾਈਜ਼ਿੰਗ ਕਮੇਟੀ ਦੀ ਸਮੀਖਿਆ ਤੋਂ ਬਾਅਦ ਹੁਣ ਫਿਲਮ ‘ਚ 120 ਕੱਟ ਲਗਾਉਣ ਦੀ ਮੰਗ ਕੀਤੀ ਗਈ ਹੈ।ਦੱਸ ਦਈਏ ਕਿ ਫਿਲਮ ‘ਚ ਦਿਲਜੀਤ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਇਸਤੋਂ ਪਹਿਲਾਂ ਸੰਵੇਦਨਸ਼ੀਲ ਮੁੱਦੇ ਦੇ ਕਾਰਨ ਸੈਂਸਰ ਬੋਰਡ ਨੇ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ, ਪਰ ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ ਬਲਕਿ 120 ਕੱਟਾਂ ਦੇ ਆਦੇਸ਼ ਦਿੱਤੇ ਹਨ। ਕਮੇਟੀ ਨੂੰ ਫਿਲਮ ਦੇ ਟਾਈਟਲ ਨੂੰ ਲੈ ਕੇ ਵੀ ਸਮੱਸਿਆ ਹੈ, ਜਿਸ ‘ਚ ਬਦਲਾਅ ਦੀ ਮੰਗ ਕੀਤੀ ਗਈ ਹੈ।