ਪੰਜਾਬ ਸਰਕਾਰ ਦੇ ‘ਬੁਲਡੋਜ਼ਰ’ ਐਕਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਮੰਗਿਆ ਜਵਾਬ

ਤਸਕਰਾਂ ਖਿਲਾਫ਼ ਸਰਕਾਰ ਵਲੋਂ ਚਲਾਇਆ ਜਾ ਰਿਹਾ ‘ਬੁਲਡੋਜ਼ਰ’ ਐਕਸ਼ਨ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਾਈ ਹੋਈ। ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਸਹੀ ਹੈ, ਪਰ ਇਸਨੂੰ ਢਾਹੁਣਾ ਕਿਸੇ ਵੀ ਪੱਧਰ ‘ਤੇ ਸਹੀ ਨਹੀਂ ਹੈ। ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਵੀ ਕਿਹਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੁਣਵਾਈ ਦੇ ਲਈ ਅੱਜ ਦਾ ਦਿਨ ਯਾਨੀਕਿ 4 ਮਾਰਚ ਨੂੰ ਤੈਅ ਕੀਤੀ ਸੀ।

Spread the love