ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫਸਲਾਂ ਨੂੰ ਐਮਐਸਪੀ ਤੇ ਖਰੀਦ ਦੀ ਕਾਨੂੰਨੀ ਗਰੰਟੀ ਅਤੇ ਹੋਰਨਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਪੰਜਾਬ ਬੰਦ ਦੇ ਚਲਦਿਆਂ ਸਵੇਰੇ 7 ਵਜੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੂਬੇ ਵਿੱਚ ਇੱਕ 140 ਤੋਂ ਵੱਧ ਥਾਵਾਂ ਤੇ ਡੇਰੇ ਲਾ ਲਾਉਂਦਿਆਂ ਸੜਕੀ ਅਤੇ ਰੇਲ ਆਵਾਜਾਈ ਬੰਦ ਕਰ ਦਿੱਤੀ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਸੂਬੇ ਦੀਆਂ ਵੱਡੀ ਗਿਣਤੀ ਵਿੱਚ ਵਪਾਰੀ, ਧਾਰਮਿਕ, ਮੁਲਾਜ਼ਮ, ਵਿਦਿਆਰਥੀ, ਟਰਾਂਸਪੋਰਟਰ ਅਤੇ ਹੋਰਨਾਂ ਜਥੇਬੰਦੀਆਂ ਵੀ ਨਿੱਤਰ ਆਈਆਂ ਹਨ। ਜਿਨ੍ਹਾਂ ਵੱਲੋਂ ਅੱਜ ਪੰਜਾਬ ਬੰਦ ਵਿੱਚ ਸਹਿਯੋਗ ਕੀਤਾ ਜਾ ਹਿਰਾ ਹੈ।