ਪਹਾੜਾਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਡਿੱਗਿਆ ਪਾਰਾ

ਐਤਵਾਰ ਨੂੰ ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 23.1 ਡਿਗਰੀ ਰਿਹਾ। ਗੁਰਦਾਸਪੁਰ ਦਾ ਸਭ ਤੋਂ ਘੱਟ ਤਾਪਮਾਨ 5.5 ਡਿਗਰੀ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ, ਲੁਧਿਆਣਾ ਦਾ 7.1, ਪਟਿਆਲਾ ਦਾ 6.7, ਪਠਾਨਕੋਟ ਦਾ 6.6, ਬਠਿੰਡਾ ਦਾ 6.0 ਅਤੇ ਮੋਗਾ ਦਾ 6.7 ਡਿਗਰੀ ਦਰਜ ਕੀਤਾ ਗਿਆ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ ‘ਤੇ ਹੋਈ ਤਾਜ਼ਾ ਬਰਫਬਾਰੀ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਮੈਦਾਨੀ ਇਲਾਕਿਆਂ ‘ਚ ਠੰਡ ਵਧਾ ਦਿੱਤੀ ਹੈ। ਪਹਾੜਾਂ ਨਾਲ ਨੇੜਤਾ ਹੋਣ ਕਾਰਨ ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸਰਦੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਦੋ ਦਿਨਾਂ ਤੱਕ ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਇਸ ਤੋਂ ਬਾਅਦ ਜਦੋਂ ਪਹਾੜਾਂ ਤੋਂ ਬਰਫੀਲੀਆਂ ਹਵਾਵਾਂ ਆਉਣਗੀਆਂ ਤਾਂ ਹੱਡੀਆਂ ਨੂੰ ਚੀਰਨ ਵਾਲੀ ਠੰਡ ਪੈ ਸਕਦੀ ਹੈ।

Spread the love