ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ

ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ ਫਰਵਰੀ 2023 ਵਿੱਚ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਰਾਜਪਾਲ ਵਜੋਂ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

Spread the love