ਪੰਜਾਬ ਸਰਕਾਰ ਨੇ ਨਾਮਨਜ਼ੂਰ ਕੀਤਾ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਅਸਤੀਫ਼ਾ !

ਪੰਜਾਬ ਸਰਕਾਰ ਨੇ ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ‘ਅਸਤੀਫ਼ਾ’ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਵੱਲੋਂ ਸਵੈ ਇੱਛਕ ਸੇਵਾ ਮੁਕਤੀ ਲਈ ਦਿੱਤੀ ਗਈ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਗਈ ਹੈ। ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਰੱਦ ਕਰਦਿਆਂ ਉਨ੍ਹਾਂ ਨੂੰ ਡਿਊਟੀ ’ਤੇ ਹਾਜ਼ਰ ਹੋਣ ਬਾਰੇ ਨੋਟਿਸ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਨੇ ਬੀਤੇ ਦਿਨੀਂ ਆਈ.ਏ.ਐੱਸ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੂੰ ਪਾਰਟੀ ਵੱਲੋਂ ਬਠਿੰਡਾ ਹਲਕੇ ਤੋਂ ਟਿਕਟ ਵੀ ਦੇ ਦਿੱਤੀ ਗਈ ਸੀ। ਉਨ੍ਹਾਂ ਦਾ ਅਸਤੀਫ਼ਾ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Spread the love