ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ 2.15 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰ ਸਕਦੇ ਹਨ, ਜੋ ਕਿ ਪਿਛਲੀ ਵਾਰ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ 2.05 ਲੱਖ ਕਰੋੜ ਰੁਪਏ ਦੇ ਬਜਟ ਨਾਲੋਂ ਲਗਭਗ 5% ਵੱਧ ਹੈ। ਇਹ ਸਰਕਾਰ ਦਾ ਸਭ ਤੋਂ ਵੱਡਾ ਬਜਟ ਵੀ ਹੋਵੇਗਾ।”ਬਜਟ ਵਿੱਚ ਖੇਤੀਬਾੜੀ, ਉਦਯੋਗ, ਨਸ਼ਾ ਮੁਕਤੀ, ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ‘ਤੇ ਧਿਆਨ ਦਿੱਤਾ ਜਾ ਸਕਦਾ ਹੈ। ਨੌਜਵਾਨਾਂ ਲਈ 20 ਹਜ਼ਾਰ ਨੌਕਰੀਆਂ ਦਾ ਐਲਾਨ ਸੰਭਵ ਹੈ। ਹਾਲਾਂਕਿ, ਔਰਤਾਂ ਨੂੰ 1100 ਰੁਪਏ ਮਹੀਨਾਵਾਰ ਦੇਣ ਦਾ ਵਾਅਦਾ ਵਿੱਤੀ ਰੁਕਾਵਟਾਂ ਕਾਰਨ ਇਸ ਵਾਰ ਵੀ ਪੂਰਾ ਨਹੀਂ ਹੋਣ ਦੀ ਸੰਭਾਵਨਾ ਹੈ, ਪਰ ਆਉਣ ਵਾਲੇ ਬਜਟ ਵਿੱਚ ਇਹ ਵਾਅਦਾ ਨਿਭਾਉਣ ਦੀ ਉਮੀਦ ਹੈ।” ਇਸ ਸਾਲ ਦੇ ਬਜਟ ਵਿੱਚ, ਸਰਕਾਰ ਮੁੱਖ ਤੌਰ ‘ਤੇ ਖੇਤੀਬਾੜੀ, ਉਦਯੋਗ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ‘ਤੇ ਧਿਆਨ ਕੇਂਦਰਿਤ ਕਰ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਨੂੰ 20 ਹਜ਼ਾਰ ਨੌਕਰੀਆਂ ਦੇਣ ਦੀ ਤਿਆਰੀ ਕਰ ਰਹੀ ਹੈ।
