ਪੰਜਾਬ ਪੁਲਿਸ ਨੇ ਖਾਲੀ ਕਰਵਾਏ ਖਨੌਰੀ ਅਤੇ ਸ਼ੰਭੂ ਬਾਰਡਰ

ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਾਰੇ ਹੀ ਕਿਸਾਨਾਂ ਨੂੰ ਦੋਵਾਂ ਮੋਰਚਿਆਂ ਤੋਂ ਹਟਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਪਹਿਲਾਂ ਸ਼ੰਭੂ ਅਤੇ ਖਨੌਰੀ ਸਰਹੱਦ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ।ਪੁਲਿਸ ਨੇ ਕਿਸਾਨਾਂ ਵੱਲੋਂ ਬਾਰਡਰ ਉਤੇ ਲਗਾਏ ਹੋਰਡਿੰਗ ਉਤਾਰ ਦਿੱਤੇ ਹਨ ਅਤੇ ਮੋਰਚਿਆਂ ‘ਤੇ ਲੱਗੀਆਂ ਸਟੇਜਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਅਜੇ ਵੀ ਟਰਾਲੀਆਂ ਅਤੇ ਹੋਰ ਅਜ਼ੀ ਤੰਬੂਆਂ ਅਤੇ ਹੋਰ ਸਮਾਂ ਨੂੰ ਹਟਾਉਣ ਦੀ ਕਾਰਵਾਈ ਜਾਰੀ ਹੈ। ਉਮੀਦ ਹੈ ਕਿ ਪੁਲਿਸ ਵੱਲੋਂ  ਬਾਰਡਰ ਕਲੀਅਰ ਕਰਕੇ ਆਵਾਜਾਈ ਚਾਲੂ ਕਰ ਦਿੱਤੀ ਜਾਵੇਗੀ।

Spread the love