ਸ਼ੰਭੂ ਅਤੇ ਖਨੌਰੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਲੋਂ 30 ਦਸੰਬਰ ਨੁੰ ਪੰਜਾਬ ਬੰਦ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ, ਅਸੀਂ ਪੂਰੀ ਰਣਨੀਤੀ ਤਿਆਰ ਕਰ ਲਈ ਹੈ ਅਤੇ ਸਾਨੂੰ ਬਹੁਤ ਸਾਰੀਆਂ ਜਥੇਬੰਦੀਆਂ ਦਾ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਪੰਜਾਬ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਇਸ ਦੌਰਾਨ ਸਰਕਾਰੀ, ਪ੍ਰਾਈਵੇਟ ਸਮੇਤ ਸਾਰੇ ਦਫ਼ਤਰ ਅਤੇ ਰੇਲ-ਸੜਕੀ ਆਵਜਾਈ ਠੱਪ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਇੱਕ ਦਿਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪ੍ਰਦਰਸ਼ਨ ਕਰਨ।