ਪੰਜਾਬ ਵਿਜੀਲੈਂਸ ਬਿਊਰੋ ਚੀਫ਼ ਸਸਪੈਂਡ

ਪੰਜਾਬ ਸਰਕਾਰ ਵੱਲੋਂ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਅਤੇ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਲ-ਨਾਲ ਦੋ ਹੋਰ ਉਚ ਅਧਿਕਾਰੀ — ਏਆਈਜੀ ਹਰਪ੍ਰੀਤ ਸਿੰਘ ਅਤੇ ਐਸਐਸਪੀ ਸਵਰਨਜੀਤ ਸਿੰਘ ਨੂੰ ਵੀ ਘਪਲੇ ਵਿੱਚ ਸ਼ਾਮਲ ਹੋਣ ਦੇ ਆਰੋਪਾਂ ਅਧੀਨ ਸਸਪੈਂਡ ਕਰ ਦਿੱਤਾ ਗਿਆ ਹੈ।ਇਸ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਨੇ ਪਰਵੀਨ ਸਿਨਹਾ ਨੂੰ ਨਵਾਂ ਵਿਜੀਲੈਂਸ ਚੀਫ਼ ਨਿਯੁਕਤ ਕੀਤਾ ਹੈ। ਯਾਦ ਰਹੇ ਕਿ ਸੁਰਿੰਦਰਪਾਲ ਸਿੰਘ ਪਰਮਾਰ ਨੂੰ 26 ਮਾਰਚ 2025 ਨੂੰ ਨਾਗੇਸ਼ਵਰ ਰਾਓ ਦੀ ਥਾਂ ਵਿਜੀਲੈਂਸ ਬਿਊਰੋ ਦੀ ਕਮਾਨ ਸੌਂਪੀ ਗਈ ਸੀ। ਇਹ ਪਹਿਲਾ ਮੌਕਾ ਹੈ ਜਦ ਕਿਸੇ ਐਸੇ ਅਧਿਕਾਰੀ, ਜੋ ਕਿ ਏਡੀਜੀਪੀ ਦੇ ਅਹੁਦੇ ‘ਤੇ ਸੇਵਾ ਕਰ ਰਿਹਾ ਹੋਵੇ, ਨੂੰ ਵਿਜੀਲੈਂਸ ਬਿਊਰੋ ਦੇ ਚੀਫ਼ ਹੋਣ ਦੇ ਨਾਲ-ਨਾਲ ਸਰਕਾਰੀ ਜਾਂਚ ਦੌਰਾਨ ਮੁਅੱਤਲ ਕੀਤਾ ਗਿਆ ਹੋ।

Spread the love