ਬਰੈਂਪਟਨ ’ਚ ਪੰਜਾਬੀ ਨੌਜਵਾਨ ਨੂੰ ਮਾਰੀਆਂ ਗੋਲੀਆਂ

ਬਰੈਂਪਟਨ ਦੇ ਪਲਾਜ਼ਾ ਵਿਚ ਕਾਰ ’ਤੇ ਆਏ ਬੰਦੂਕਧਾਰੀ ਪੰਜਾਬੀ ਕਾਰੋਬਾਰੀ ਨੌਜੁਆਨ ਦੀ ਹੱਤਿਆ ਕਰਕੇ ਫਰਾਰ ਹੋ ਗਏ। ਇਸ ਦੌਰਾਨ ਹਮਲਾਵਰਾਂ ਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚੇ, ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬਾਅਦ ਵਿਚ ਡਾਕਟਰਾਂ ਦੀ ਟੀਮ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਗੋਲੀਆਂ ਮਾਰਨ ਵਾਲੇ ਉੱਥੋਂ ਤੇਜ਼ੀ ਨਾਲ ਕਾਰ ਵਿਚ ਫਰਾਰ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਰਾਹੀਂ ਜਾਂਚ ਕੀਤੀ ਜਾ ਰਹੀ ਹੈ।

Spread the love