ਪੰਜਾਬ ਸਮੇਤ ਉੱਤਰੀ ਭਾਰਤ ਸੰਘਣੀ ਧੁੰਦ ਦੀ ਲਪੇਟ ‘ਚ

ਪੰਜਾਬ ਅਤੇ ਹਰਿਆਣਾ ਵਿਚ ਪਈ ਸੰਘਣੀ ਧੁੰਦ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨਾਲ ਦੋਵਾਂ ਸੂਬਿਆਂ ਤੇ ਚੰਡੀਗੜ੍ਹ ‘ਚ ਠੰਢ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਸਵੇਰੇ ਦੋਵੇਂ ਸੂਬਿਆਂ ‘ਚ ਪਈ ਸੰਘਣੀ ਧੁੰਦ ਕਾਰਨ ਦ੍ਰਿਸ਼ਟਤਾ ਬਹੁਤ ਘੱਟ ਹੋਣ ‘ਤੇ ਆਵਾਜਾਈ ਦੀ ਰਫ਼ਤਾਰ ਬਹੁਤ ਮੱਠੀ ਪੈ ਗਈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਅਨੁਸਾਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸਿਰਸਾ ਤੇ ਭਿਵਾਨੀ ‘ਚ ਸੰਘਣੀ ਧੁੰਦ ਛਾਈ ਰਹੀ। ਬੀਤੇ 24 ਘੰਟਿਆਂ ਦੌਰਾਨ ਪੰਜਾਬ ਦਾ ਬਠਿੰਡਾ ਅਤੇ ਹਰਿਆਣਾ ਦਾ ਨਾਰਨੌਲ ਸਭ ਤੋਂ ਠੰਢੇ ਰਹੇ। ਮੌਸਮ ਵਿਭਾਗ ਨੇ 26 ਦਸੰਬਰ ਨੂੰ ਵੀ ਸੂਬੇ ‘ਚ ਸੰਘਣੀ ਧੁੰਦ ਪੈਣ ਸੰਬੰਧੀ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਨਵੇਂ ਸਾਲ ‘ਚ ਠੰਢ ਹੋਰ ਵਧ ਸਕਦੀ ਹੈ। ਪੰਜਾਬ ਸਮੇਤ ਉੱਤਰੀ ਭਾਰਤ ‘ਚ ਧੁੰਦ ਦੀ ਸੰਘਣੀ ਚਾਦਰ ਛਾਈ ਰਹੇਗੀ। ਪੰਜਾਬ ‘ਚ ਸਭ ਤੋਂ ਘੱਟ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.5 ਡਿਗਰੀ, ਨਵਾਂਸ਼ਹਿਰ ਦਾ 6.4 ਡਿਗਰੀ, ਗੁਰਦਾਸਪੁਰ ਦਾ 6.7 ਡਿਗਰੀ, ਅੰਮ੍ਰਿਤਸਰ ਦਾ 7.2 ਡਿਗਰੀ, ਲੁਧਿਆਣਾ ਦਾ 7.1 ਡਿਗਰੀ, ਫ਼ਰੀਦਕੋਟ ਦਾ 7.5 ਡਿਗਰੀ, ਪਟਿਆਲਾ ਦਾ 8.7 ਡਿਗਰੀ ਸੈਲਸੀਅਸ ਰਿਹਾ। ਦੋਵੇਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Spread the love