ਅਮਰੀਕਾ ’ਚ ਪੰਜਾਬੀ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ ‘ਚ ਨਡਾਲਾ ਇਲਾਕੇ ਦੇ ਵਿਅਕਤੀ ਦੀ ਅਮਰੀਕਾ ਵਿੱਚ ਅਣਪਛਾਤੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ (ਨਡਾਲਾ) ਵਜੋਂ ਹੋਈ ਹੈ। ਪਰਿਵਾਰਕ ਮੈਂਬਰ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਬੀਤੀ ਰਾਤ ਘਰ ਜਾਣ ਲਈ ਸਟੋਰ ਬੰਦ ਕਰ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਉੱਥੇ ਆਇਆ ਜਿਸ ਨੇ ਮਾਮੂਲੀ ਬਹਿਸ ਮਗਰੋਂ ਨਵੀਨ ’ਤੇ ਗੋਲੀਆਂ ਚਲਾ ਦਿੱਤੀਆਂ।

Spread the love