ਸ਼ੱਕੀ ਹਾਲਾਤਾਂ ‘ਚ ਪੰਜਾਬੀ ਨੌਜਵਾਨ ਦੀ ਮੌਤ,ਨਦੀ ’ਚੋਂ ਮਿਲੀ ਲਾਸ਼

ਆਸਟਰੇਲੀਆ ਦੇ ਬ੍ਰਿਸਬੇਨ ਤੋਂ ਬੇਹਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਦਾ ਮਾਮਲਾ ਸਾਹਮਣੇ ਆਇਆ। ਨੌਜਵਾਨ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ। ਜੋ ਕਰੀਬ 7 ਸਾਲ ਪਹਿਲਾਂ ਆਸਟਰੇਲੀਆ ਗਿਆ ਸੀ।15 ਮਾਰਚ 2025 ਨੂੰ ਬ੍ਰਿਸਬੇਨ ਨਦੀ ’ਚੋਂ ਉਸ ਦੀ ਮ੍ਰਿਤਕ ਦੇਹ ਮਿਲੀ ਹੈ। ਪਰਿਵਾਰ ਸਦਮੇ ਦੇ ਵਿੱਚ ਹੈ, ਪਰਿਵਾਰ ਵੱਲੋਂ ਮ੍ਰਿਤਕ ਦਮਨਪ੍ਰੀਤ ਸਿੰਘ (23) ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਲਈ ਵਿਦੇਸ਼ ਮੰਤਰਾਲੇ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਗੁਹਾਰ ਲਗਾਈ ਜਾ ਰਹੀ ਹੈ।ਦੱਸ ਦਈਏ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਅਜੇ ਕੁਵਾਰਾ ਸੀ ਅਤੇ ਉਸ ਦੀਆਂ ਤਿੰਨ ਭੈਣਾਂ ਅਤੇ ਇੱਕ ਹੋਰ ਭਰਾ ਹੈ।

Spread the love