ਰਾਹੁਲ ਗਾਂਧੀ ਬਣੇ ਵਿਰੋਧੀ ਧਿਰ ਦੇ ਨੇਤਾ

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਦਾ ਫੈਸਲਾ ਮੰਗਲਵਾਰ ਨੂੰ ਦਿੱਲੀ ‘ਚ ਹੋਈ ਇੰਡੀਆ ਅਲਾਇੰਸ ਦੀ ਬੈਠਕ ‘ਚ ਲਿਆ ਗਿਆ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇੱਕ ਬਿਆਨ ਵਿੱਚ ਇਸ ਫੈਸਲੇ ਦੀ ਜਾਣਕਾਰੀ ਦਿੱਤੀ।ਦੱਸ ਦੇਈਏ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਪਿਛਲੇ 10 ਸਾਲਾਂ ਤੋਂ ਖਾਲੀ ਸੀ ਕਿਉਂਕਿ ਪਿਛਲੀਆਂ ਦੋ ਆਮ ਚੋਣਾਂ ਵਿੱਚ ਕਾਂਗਰਸ ਨੂੰ ਵਿਰੋਧੀ ਧਿਰ ਦੇ ਨੇਤਾ ਲਈ ਲੋੜੀਂਦੀ ਗਿਣਤੀ ਵਿੱਚ ਸੀਟਾਂ ਨਹੀਂ ਮਿਲੀਆਂ ਸਨ। ਹੁਣ 10 ਸਾਲ ਬਾਅਦ ਰਾਹੁਲ ਗਾਂਧੀ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣਗੇ।

Spread the love