ਆਰਜੀ ਕਰ ਹਸਪਤਾਲ ‘ਚ ਬ.ਲਾਤਕਾਰ ਤੇ ਕਤਲ ਮਾਮਲਾ: ਮੁਲਜ਼ਮ ਸੰਜੇ ਰਾਏ ਦੋਸ਼ੀ ਕਰਾਰ

ਅਦਾਲਤ ਨੇ ਆਰਜੀ ਕਰ ਹਸਪਤਾਲ ਵਿੱਚ ਇੱਕ ਟ੍ਰੇਨੀ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਸੰਜੇ ਰਾਏ ਨੂੰ ਦੋਸ਼ੀ ਕਰਾਰ ਦਿੱਤਾ ਹੈ।ਅਦਾਲਤ ਸੋਮਵਾਰ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਏਗੀ। ਪਿਛਲੇ ਸਾਲ ਅਗਸਤ ਵਿੱਚ ਵਾਪਰੀ ਇਸ ਘਟਨਾ ਨੇ ਪੂਰੇ ਪੱਛਮੀ ਬੰਗਾਲ ਵਿੱਚ ਲੋਕ ਰੋਹ ਨੂੰ ਜਨਮ ਦਿੱਤਾ ਸੀ।9 ਅਗਸਤ, 2024 ਨੂੰ, ਇੱਕ 31 ਸਾਲਾ ਮਹਿਲਾ ਟ੍ਰੇਨੀ ਡਾਕਟਰ ਦੀ ਲਾਸ਼ ਹਸਪਤਾਲ ਦੇ ਕਾਨਫਰੰਸ ਰੂਮ ਵਿੱਚ ਮਿਲੀ ਸੀ।ਜਾਂਚ ‘ਚ ਸਾਹਮਣੇ ਆਇਆ ਕਿ ਇਸ ਡਾਕਟਰ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।ਇਸ ਘਟਨਾ ਤੋਂ ਬਾਅਦ ਕੋਲਕਾਤਾ ਵਿੱਚ ਪ੍ਰਦਰਸ਼ਨ ਸ਼ੁਰੂ ਹੋ ਗਏ ਅਤੇ ਸੂਬੇ ਵਿੱਚ ਦੋ ਮਹੀਨਿਆਂ ਤੋਂ ਵੱਧ ਸਮੇਂ ਲਈ ਸਿਹਤ ਸੇਵਾਵਾਂ ਠੱਪ ਹੋ ਰਹੀਆਂ ਸਨ।ਹੁਣ ਸ਼ਨੀਵਾਰ ਨੂੰ ਕੋਲਕਾਤਾ ਦੀ ਸਿਆਲਦਾਹ ਅਦਾਲਤ ਨੇ ਇਸ ਮਾਮਲੇ ‘ਚ ਫ਼ੈਸਲਾ ਸੁਣਾਇਆ ਹੈ।ਫ਼ੈਸਲਾ ਸੁਣਾਉਂਦੇ ਸਮੇਂ ਅਦਾਲਤ ਦੇ ਵਿਸ਼ੇਸ਼ ਜੱਜ ਅਨਿਰਬਾਨ ਦਾਸ ਨੇ ਸੰਜੇ ਰਾਏ ਵੱਲ ਦੇਖਦੇ ਹੋਏ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਜਿਨਸੀ ਸ਼ੋਸ਼ਣ ਅਤੇ ਬਲਾਤਕਾਰ ਦੇ ਸਬੂਤ ਪੇਸ਼ ਕੀਤੇ ਹਨ, ਜਿਹੜੇ ਉਨਾਂ ਦਾ ਜੁਰਮ ਨੂੰ ਸਾਬਤ ਕਰਦੇ ਹਨ।ਉਨ੍ਹਾਂ ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64 ਅਤੇ 103 (1) ਤਹਿਤ ਦੋਸ਼ੀ ਪਾਇਆ ਗਿਆ ਹੈ।ਅਦਾਲਤ ਨੇ ਕਿਹਾ ਕਿ ਇਸ ਮਾਮਲੇ ‘ਚ ਸਜ਼ਾ ਸੋਮਵਾਰ ਨੂੰ ਸੁਣਾਈ ਜਾਵੇਗੀ, ਜਿਸ ਦੌਰਾਨ ਮੁਲਜ਼ਮ ਸੰਜੇ ਰਾਏ ਨੂੰ ਅਦਾਲਤ ‘ਚ ਹਾਜ਼ਰ ਰਹਿਣਾ ਪਵੇਗਾ।

Spread the love