ਢੱਡਰੀਆਂਵਾਲਾ ਖ਼ਿਲਾਫ਼ ਕੇਸ ਦਰਜ !

ਸਾਲ 2012 ’ਚ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਡੀਜੀਪੀ ਨੇ ਹਾਈ ਕੋਰਟ ’ਚ ਹਲਫ਼ਨਾਮਾ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਖ਼ਿਲਾਫ਼ 7 ਦਸੰਬਰ ਨੂੰ ਕਤਲ, ਬਲਾਤਕਾਰ ਅਤੇ ਅਪਰਾਧਿਕ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ’ਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ, ਜਿਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ’ਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਇਸ ਮਾਮਲੇ ’ਚ ਐਫਆਈਆਰ ਦਰਜ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ ਜਾਂ ਕੀ ਕਾਰਵਾਈ ਕੀਤੀ ਜਾਵੇਗੀ, ਇਸ ਮਾਮਲੇ ’ਚ ਮ੍ਰਿਤਕ ਦੇ ਭਰਾ ਸਾਹਿਬ ਸਿੰਘ ਵਾਸੀ ਮਾਜਰੀ ਸਮਾਣਾ ਪਟਿਆਲਾ ਨੇ ਕੇਸ ਦੀ ਸੁਣਵਾਈ ਸੀ.ਬੀ.ਆਈ. ਸੀਨੀਅਰ ਆਈ.ਪੀ.ਐੱਸ ਨੇ ਪਟੀਸ਼ਨ ‘ਚ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਗੰਭੀਰ ਦੋਸ਼ ਲਾਏ ਹਨ।

Spread the love