ਰਵਨੀਤ ਸਿੰਘ ਬਿੱਟੂ ਖ਼ਿਲਾਫ਼ FIR ਦਰਜ

ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਐਫ਼ਆਈਆਰ ਧਾਰਾ 353 (2), 192 ਅਤੇ 196 ਤਹਿਤ ਦਰਜ ਕੀਤੀ ਗਈ ਹੈ।ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਂਗਰਸ ਪਾਰਟੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ। ਇਸ ਸਬੰਧੀ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਵੱਲੋਂ ਤੁਗਲਕ ਰੋਡ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ।

Spread the love