RBI ਗਵਰਨਰ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ‘ਐਸੀਡਿਟੀ’ ਦੀ ਸ਼ਿਕਾਇਤ ਤੋਂ ਬਾਅਦ ਇਥੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।ਰਿਜ਼ਰਵ ਬੈਂਕ ਦੇ ਬੁਲਾਰੇ ਨੇ ਕਿਹਾ, “ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ‘ਐਸੀਡਿਟੀ’ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

Spread the love