ਕੋਲਕਾਤਾ ਕਾਂਢ ਮਗਰੋਂ ਅੰਮ੍ਰਿਤਸਰ ‘ਚ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ, ਡਾਕਟਰ ਨੇ ਭੱਜ ਕੇ ਬਚਾਈ ਆਪਣੀ ਜਾਨ

ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਪੰਜਾਬ ਵਿੱਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ।ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ‘ਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ।ਰੈਜ਼ੀਡੈਂਟ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ। ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ।

Spread the love