ਪੰਜਾਬ ਦੇ 3 ਵਿਧਾਇਕਾਂ ਦਾ ਅਸਤੀਫ਼ਾ ਮਨਜ਼ੂਰ

MP ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਧਾਨ ਸਭਾ ਪੁੱਜੇ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤੇ। ਇਸ ਦੇ ਨਾਲ ਹੀ ‘ਆਪ’ ਆਗੂ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਅਸਤੀਫਾ ਦੇਣਗੇ।

Spread the love