ਕੋਲਕਾਤਾ ਮਾਮਲਾ: ਹਸਪਤਾਲ ਦੇ ਡਾਕਟਰਾਂ ਵਲੋਂ ਹੜਤਾਲ ਖਤਮ ਕਰਨ ਦਾ ਐਲਾਨ

ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾ.ਤਕਾਰ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਆਰਜੀ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰਾਂ ਨੇ ਹੜਤਾਲ ਕਰ ਦਿੱਤੀ ਹੈ ਅਤੇ ਇਸ ਨੂੰ ਲੈ ਕੇ ਸਰਕਾਰ ਅਤੇ ਡਾਕਟਰਾਂ ਵਿੱਚ ਲੰਬਾ ਟਕਰਾਅ ਹੋਇਆ ਹੈ। ਡਾਕਟਰਾਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਸਥਿਤੀ ਬਦਲ ਗਈ ਹੈ ਅਤੇ ਹੁਣ ਡਾਕਟਰਾਂ ਨੇ ਕੰਮ ‘ਤੇ ਪਰਤਣ ਦਾ ਐਲਾਨ ਕਰ ਦਿੱਤਾ ਹੈ।ਦੱਸ ਦੇਈਏ ਕਿ ਮਮਤਾ ਸਰਕਾਰ ਹੜਤਾਲ ‘ਤੇ ਬੈਠੇ ਇਨ੍ਹਾਂ ਜੂਨੀਅਰ ਡਾਕਟਰਾਂ ਦੇ ਨੁਮਾਇੰਦਿਆਂ ਤੋਂ ਲਗਾਤਾਰ ਕੰਮ ‘ਤੇ ਵਾਪਸੀ ਦੀ ਮੰਗ ਕਰ ਰਹੀ ਸੀ। ਇੰਨਾ ਹੀ ਨਹੀਂ, ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਲਈ ਵੀ ਕਿਹਾ ਸੀ। ਮੁੱਖ ਮੰਤਰੀ ਨਿਵਾਸ ‘ਤੇ ਡਾਕਟਰਾਂ ਨੂੰ ਬੁਲਾ ਕੇ ਮਮਤਾ ਬੈਨਰਜੀ ਨੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਮੰਗ ਅਨੁਸਾਰ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਵੀ ਕੀਤੀ।

Spread the love