ਰਿਪੁਦਮਨ ਸਿੰਘ ਮਲਿਕ ਜਿਨ੍ਹਾਂ ਦਾ ਕੈਨੇਡਾ ‘ਚ ਕਤਲ ਕਰ ਦਿੱਤਾ ਗਿਆ ਸੀ ਮਾਮਲੇ ‘ਚ 26 ਸਾਲਾ ਭਾੜੇ ਦੇ ਕਾਤਲ ਹੋਸੇ ਲੁਪੇਜ਼ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ, 20 ਸਾਲ ਤੱਕ ਜ਼ਮਾਨਤ ਨਹੀਂ ਮਿਲੇਗੀ। ਅੱਜ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੀ ਅਦਾਲਤ ਨੇ 14 ਜੁਲਾਈ 2022 ਨੂੰ ਹੋਈ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਮਾਮਲੇ ਵਿੱਚ ਭਾੜੇ ਦੇ ਕਾਤਲ ਐਬਸਫੋਰਡ ਵਾਸੀ 26 ਸਾਲਾ ਹੋਸੇ ਲੁਪੇਜ਼ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। 20 ਸਾਲ ਤੱਕ ਉਸਨੂੰ ਜ਼ਮਾਨਤ ਨਹੀਂ ਮਿਲੇਗੀ। ਇਸ ਮਾਮਲੇ ਵਿੱਚ ਪਹਿਲਾਂ ਹੀ 24 ਸਾਲਾ ਟੈਨਰ ਫੋਕਸ ਨੂੰ ਉਮਰ ਕੈਦ ਦੀ ਸਜ਼ਾ ਹੋ ਚੁੱਕੀ ਹੈ। ਹੋਸੇ ਲੁਪੇਜ਼ ਨੇ ਅਦਾਲਤ ਵਿੱਚ ਦੋਸ਼ ਕਬੂਲ ਕਰ ਲਿਆ ਸੀ। ਅਦਾਲਤ ‘ਚ ਮੌਜੂਦ ਭਾਈ ਮਲਿਕ ਦੀ ਨੂੰਹ ਬੀਬੀ ਸੰਦੀਪ ਕੌਰ ਧਾਲੀਵਾਲ ਨੇ ਦੋਸ਼ੀ ਤੋਂ ਪੁੱਛਿਆ ਕਿ ਕਿਹੜੀਆਂ ਤਾਕਤਾਂ ਨੇ ਉਸਨੂੰ ਸੁਪਾਰੀ ਦਿੱਤੀ। ਸੰਦੀਪ ਕੌਰ ਨੇ ਕਿਹਾ ਕਿ ਉਹ ਇਨਸਾਫ਼ ਦੀ ਉਮੀਦ ਰੱਖਦੇ ਹਨ ਤੇ ਕਤਲ ਪਿੱਛੇ ਸ਼ਾਮਲ ਤਾਕਤਾਂ ਨੂੰ ਬੇਨਕਾਬ ਕਰਨ ਦੀ ਮੰਗ ਕਰਦੇ ਹਨ।
