ਮੋਗਾ ਬਰਨਾਲਾ ਰੋਡ ’ਤੇ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਦਰਦਨਾਕ ਮੌਤ

ਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਨਵ-ਵਿਆਹੇ ਜੋੜੇ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ ਪੰਜ ਸਾਲ ਦੀ ਬੱਚੀ ਜ਼ਖ਼ਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਹਾਵਤ ਸਿੰਘ ਪੁੱਤਰ ਰਤਨ ਸਿੰਘ, ਲਵਪ੍ਰੀਤ ਕੌਰ ਪਤਨੀ ਸੋਹਾਵਤ ਸਿੰਘ, ਕਰਮਨ ਸਿੰਘ ਪੁੱਤਰ ਰਤਨ ਸਿੰਘ ਅਤੇ ਇਕ ਹੋਰ ਮਹਿਲਾ ਦੀ ਮੌਤ ਹੋ ਗਈ। ਇਹ ਸਾਰੇ ਮ੍ਰਿਤਕ ਆਪਸ ਵਿਚ ਰਿਸ਼ਤੇਦਾਰ ਲੱਗਦੇ ਸਨ। ਉਕਤ ਪਰਿਵਾਰ ਸ੍ਰੀਗੰਗਾਨਗਰ ਤੋਂ ਬੁੱਟਰ ਵਿਚ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਆਇਆ ਸੀ।

Spread the love