ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਮਿਲਾਨ ਇਟਲੀ 8 ਜਨਵਰੀ ( ਸਾਬੀ ਚੀਨੀਆ ) ਗੁਰੂ ਨਾਨਕ ਸਾਹਿਬ ਦੀ ਦਸਵੀਂ ਜੋਤ ਦਸਮ ਜੋਤ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਇਟਲੀ ਦੇ ਇਤਿਹਾਸਕ ਸ਼ਹਿਰ ਰੋਮ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਅਤੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਗਿਆ । ਇਥੋਂ ਦੇ ਗੁਰਦੁਆਰਾ ਹਰਗੋਬਿੰਦ ਸੇਵਾ ਸੋਸਾਇਟੀ ਲਾਦੀਸਪੋਲੀ ਰੋਮ ਦੀਆਂ ਸੰਗਤਾਂ ਵੱਲੋਂ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥਿਆ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ । ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਭਾਈ ਮਨਜੀਤ ਸਿੰਘ ਜੱਸੋਮਜਾਰਾ ਨੇ ਆਖਿਆ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਗੁਰੂ ਸਾਹਿਬਾਨਾਂ ਦੇ ਦਿਹਾੜੇ ਮਨਾਉਣ ਦੇ ਨਾਲ ਨਾਲ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਮਾਰਗ ਤੇ ਚੱਲਕੇ ਆਪਣਾ ਜੀਵਨ ਸਫਲ ਬਣਾਈਏ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੇ ਹੋਏ ਜਥਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਨੌਜਵਾਨਾਂ ਨੂੰ ਦਸਤਾਰ ਲਹਿਰ ਨਾਲ ਜੋੜਨ ਲਈ ਦਸਤਾਰ ਅਤੇ ਦੁਮਾਲਾ ਮੁਕਾਬਲੇ ਵੀ ਕਰਵਾਏ ਗਏ ਜਿਨਾਂ ਵਿੱਚ ਅਵਲ ਆਉਣ ਵਾਲੇ ਨੌਜਵਾਨਾਂ ਨੂੰ ਸਨਮਾਨ ਚਿੰਨ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ ਮਹੀਨੇ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਧਿਆਨ ਵਿੱਚ ਰੱਖ ਕੇ ਉਸ ਤੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਜੇਤੂਆਂ ਨੂੰ ਇਨਾਮਾਂ ਤੋਂ ਇਲਾਵਾ ਚਾਂਦੀ ਦੇ ਖੰਡੇ ਭੇਟ ਕੀਤੇ ਜਾਣਗੇ । ਇਸ ਮੌਕੇ ਹੋਰਨਾਂ ਗੁਰਸਿੱਖ ਸੰਗਤਾਂ ਤੋਂ ਇਲਾਵਾ ਗੁਰੂ ਘਰ ਦੇ ਗ੍ਰੰਥੀ ਸਿੰਘ ਬਾਬਾ ਇੰਦਰਜੀਤ ਸਿੰਘ ,
ਮਨਜੀਤ ਸਿੰਘ ਜੱਸੋਮਜਾਰਾ, ਤਜਵਿੰਦਰ ਸਿੰਘ ਬੱਬੀ , ਭਾਈ ਦਇਆਨੰਦ ਸਿੰਘ ਜੀ, ਸੋਡੀ ਮਕੌੜਾ, ਜੁਪਿੰਦਰ ਸਿੰਘ ਜੋਗਾ ਗੁਰਪ੍ਰੀਤ ਸਿੰਘ, ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਸਨ ॥
ਗੁ. ਹਰਗੋਬਿੰਦ ਸੇਵਾ ਸੁਸਾਇਟੀ ਰੋਮ ਵਿਖੇ ਕਰਵਾਏ ਸਮਾਗਮ ਦੀਆਂ ਤਸਵੀਰਾਂ ਫੋਟੋ ਸਾਬੀ ਚੀਨੀਆ ।