ਕਾਂਗਰਸੀ ਆਗੂ ਸਮਿਤ ਮਾਨ ਦੇ ਪਿਤਾ ਤੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ

ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ ਹੋ ਗਿਆ। ਉਹ ਧੂਰੀ ਹਲਕੇ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ। ਧਨਵੰਤ ਸਿੰਘ ਅਮਰਗੜ੍ਹ ਤੋਂ ਨੌਜਵਾਨ ਕਾਂਗਰਸੀ ਆਗੂ ਸਮਿਤ ਸਿੰਘ ਮਾਨ ਦੇ ਪਿਤਾ ਹਨ। ਧਨਵੰਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਕੱਲ੍ਹ ਰਾਤ ਨੂੰ ਅਚਾਨਕ ਉਨ੍ਹਾਂ ਦਾ ਦੇਹਾਂਤ ਹੋ ਗਿਆ। ਧਨਵੰਤ ਸਿੰਘ 1992 ‘ਚ ਕਾਂਗਰਸ ਪਾਰਟੀ ਵੱਲੋਂ ਚੋਣ ਲੜੇ ਅਤੇ ਵਿਧਾਇਕ ਬਣੇ। ਇਸ ਮਗਰੋਂ 1998 ਵਿਚ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਅਤੇ ਇਕ ਵਾਰ ਫਿਰ ਵਿਧਾਇਕ ਬਣੇ। ਉਨ੍ਹਾਂ ਦਾ ਸਪੁੱਤਰ ਸੁਮਿਤ ਸਿੰਘ ਮਾਨ ਵੀ 2022 ਵਿਚ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜ ਚੁੱਕਿਆ ਹੈ।

Spread the love