ਸ਼ਰਾਬ ਘੋਟਾਲਾ ਮਾਮਲਾ: ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਦੀਆਂ ਬੇਨਿਯਮੀਆਂ ਦੇ ਮਾਮਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਦੌਰਾਨ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੰਜੇ ਸਿੰਘ ਨੂੰ 4 ਅਕਤੂਬਰ 2023 ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਸੰਜੇ ਸਿੰਘ ਪਿਛਲੇ ਸਮੇਂ ਤੋਂ ਨਿਆਂਇਕ ਹਿਰਾਸਤ ਵਿਚ ਸਨ। ਜਾਣਕਾਰੀ ਅਨੁਸਾਰ ਈ.ਡੀ. ਨੇ ਸੰਜੇ ਸਿੰਘ ਦੀ ਜ਼ਮਾਨਤ ਦਾ ਕੋਈ ਵਿਰੋਧ ਨਹੀਂ ਕੀਤਾ।

Spread the love