ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਦਾ ਕਤਲ

ਦਮਦਮੀ ਟਕਸਾਲ ਦੇ ਮੁਖੀ ਰਹੇ ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਕਰ ਦਿੱਤਾ ਗਿਆ ਹੈ। ਬਲਵਿੰਦਰ ਸਿੰਘ ਖਾਲਸਾ ਦੀ ਖੂਨ ਨਾਲ ਲੱਥਪਥ ਲਾਸ਼ ਗੁਰਦੁਆਰਾ ਸਾਹਿਬ ਵਿਚ ਬਰਾਮਦ ਹੋਈ ਹੈ।ਬਟਾਲਾ ਦੇ ਐਸ ਐਸ ਪੀ ਅਸ਼ਵਨੀ ਗੋਟਿਯਾਲ ਨੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਬਲਵਿੰਦਰ ਸਿੰਘ ਖਾਲਸਾ ਦੇ ਸੇਵਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਚਲ ਰਹੀ ਹੈ।

Spread the love