ਸਰਪੰਚੀ ਦੀ 2 ਕਰੋੜ ਦੀ ਬੋਲੀ ਦੇ ਮਾਮਲੇ ਦੀ ਜਾਂਚ ਦੇ ਆਦੇਸ਼

ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ। ਇਸ ਮਾਮਲੇ ‘ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਾਉਣ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ- ਰਿਪੋਰਟ ਆਉਣ ਤੋਂ ਬਾਅਦ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਡੇਰਾ ਬਾਬਾ ਨਾਨਕ ਦੇ ਏਡੀਸੀ ਅਤੇ ਐਸਡੀਐਮ ਨੂੰ ਸੌਂਪ ਦਿੱਤੀ ਹੈ।

Spread the love