ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਸਰਕਾਰ ਟੋਲ ਨਾਕੇ ਖਤਮ ਕਰ ਨਵੀਂ ਤਕਨੀਕ ਵਰਤਣ ਦੀ ਤਿਆਰੀ ‘ਚ !

ਭਾਰਤ ‘ਚ ਆਗਾਮੀ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਰਕਾਰ ਸੜਕ ਟੈਕਸ ਜਾਂ ਟੋਲ ਲਈ ‘ਸੈਟੇਲਾਈਟ ਅਧਾਰਤ ਟੋਲਿੰਗ ਪ੍ਰਣਾਲੀ’ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ, ਜਿਸ ਦੇ ਤਹਿਤ ਟੋਲ ਪਲਾਜ਼ਾ ਹਟਾਏ ਜਾਣਗੇ ਅਤੇ ਡਰਾਈਵਰਾਂ ਨੂੰ ਤੈਅ ਕੀਤੀ ਦੂਰੀ ਦਾ ਹੀ ਭੁਗਤਾਨ ਕਰਨਾ ਹੋਵੇਗਾ।ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਜੈਰਾਮ ਗਡਕਰੀ ਨੇ ਰਾਜ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਇਹ ਜਾਣਕਾਰੀ ਦਿਤੀ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਤੇ ਵੀ ਰੁਕਣ ਦੀ ਲੋੜ ਨਹੀਂ ਪਵੇਗੀ। ਲੋਕਾਂ ਦੀਆਂ ਗੱਡੀਆਂ ਦੀ ਨੰਬਰ ਪਲੇਟ ਦੀ ਫੋਟੋ ਖਿੱਚੀ ਜਾਵੇਗੀ। ਕਿੱਥੋਂ ਦਾਖ਼ਲਾ ਲਿਆ ਅਤੇ ਕਿੱਥੋਂ ਬਾਹਰ ਨਿਕਲੇ, ਸਿਰਫ ਉਸੇ ਦੂਰੀ ਲਈ ਟੋਲ ਵਸੂਲੀ ਕੀਤੀ ਜਾਵੇਗੀ ਅਤੇ ਇਹ ਰਕਮ ਡਰਾਈਵਰ ਦੇ ਬੈਂਕ ਖਾਤੇ ਤੋਂ ਕੱਟੀ ਜਾਵੇਗੀ।

Spread the love