ਗੁਰਪਤਵੰਤ ਪੰਨੂ ਕਤਲ ਸਜਿਸ਼ ਮਾਮਲੇ ਤੇ ਭਾਰਤ ਤੋਂ ਜਾਂਚ ਬਾਰੇ ਅੱਪਡੇਟ ਮੰਗ ਰਹੇ ਹਾਂ: ਅਮਰੀਕੀ ਅਧਿਕਾਰੀ

ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ ਨੇ ਕਿਹਾ ਕਿ ਅਮਰੀਕਾ ਨੇ ਸਿੱਧੇ ਤੌਰ ‘ਤੇ ਭਾਰਤ ਸਰਕਾਰ ਦੇ ਸਭ ਤੋਂ ਸੀਨੀਅਰ ਪੱਧਰ ‘ਤੇ ਇਹ ਮੁੱਦਾ ਉਠਾਇਆ ਹੈ। ਕੈਂਪਬੈੱਲ ਨੇ ਇਹ ਟਿੱਪਣੀਆਂ ਪਿਛਲੇ ਹਫਤੇ ਆਪਣੇ ਅਤੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਦੀ ਭਾਰਤ ਫੇਰੀ ‘ਤੇ ਵਰਚੁਅਲ ਮੀਡੀਆ ਬ੍ਰੀਫਿੰਗ ਦੌਰਾਨ ਕੀਤੀਆਂ। “ਅਸੀਂ ਇਸ ਵਿਸ਼ੇ ‘ਤੇ ਭਾਰਤ ਨਾਲ ਉਸਾਰੂ ਗੱਲਬਾਤ ਕੀਤੀ ਹੈ ਅਤੇ ਮੈਂ ਕਹਾਂਗਾ ਕਿ ਉਹ ਸਾਡੀਆਂ ਚਿੰਤਾਵਾਂ ਪ੍ਰਤੀ ਜਵਾਬਦੇਹ ਹਨ। ਬਾਈਡਨ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ, ਅਮਰੀਕਾ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ ਭਾਰਤੀ ਜਾਂਚ ਬਾਰੇ ਅਪਡੇਟਸ ਲਈ ਭਾਰਤ ‘ਤੇ ਲਗਾਤਾਰ ਦਬਾਅ ਪਾਇਆ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਜਵਾਬਦੇਹੀ ਮੰਗਦਾ ਹੈ।ਸੀਨੀਅਰ ਅਧਿਕਾਰੀ ਨੇ ਕਿਹਾ, “ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਭਾਰਤ ਸਰਕਾਰ ਤੋਂ ਜਵਾਬਦੇਹੀ ਚਾਹੁੰਦੇ ਹਾਂ ਅਤੇ ਅਸੀਂ ਲਗਾਤਾਰ ਭਾਰਤੀ ਜਾਂਚ ਕਮੇਟੀ ਦੀ ਜਾਂਚ ਬਾਰੇ ਅੱਪਡੇਟ ਮੰਗੇ ਹਨ।

Spread the love