ਸੀਨੀਅਰ ਪੱਤਰਕਾਰ ਜਸਪਾਲ ਸਿੰਘ ਹੇਰਾਂ ਦਾ ਦੇਹਾਂਤ

ਸੀਨੀਅਰ ਪੱਤਰਕਾਰ ਅਤੇ ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਖ਼ਰੀ ਸਾਹ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ 19 ਜੁਲਾਈ ਨੂੰ ਸਵੇਰੇ 10 ਵਜੇ ਸ਼ੇਰਪੁਰ ਰੋਡ ਵਾਲੇ ਸ਼ਮਸ਼ਾਨਘਾਟ ਵਿਚ ਹੋਵੇਗਾ। ਜਸਪਾਲ ਸਿੰਘ ਹੇਰਾਂ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਸਵੇਰੇ ਮੈਕਸ ਹਸਪਤਾਲ ਮੋਹਾਲੀ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

Spread the love