SGPC ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਵਾਪਸ ਲੈ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਸੰਭਾਲਣਗੇ ਸੇਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਧਾਮੀ ਨੇ ਕਿਹਾ ਕਿ ਉਹ ਅਗਲੇ ਤਿੰਨ ਚਾਰ ਦਿਨਾਂ ਵਿਚ ਐੱਸਜੀਪੀਸੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲੈਣਗੇ। ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਆਪਣੀ ਰਿਹਾਇਸ਼ ’ਤੇ ਬੰਦ ਕਮਰਾ ਮੀਟਿੰਗ ਮਗਰੋਂ ਇਹ ਗੱਲ ਕਹੀ।

Spread the love