SGPC ਮੈਂਬਰ ਜਸਵੀਰ ਕੌਰ ਦਾਤੇਵਾਸ ਦਾ ਦਿਹਾਂਤ

ਹਲਕਾ ਬੁਢਲਾਡਾ ਦੇ ਸਾਬਕਾ ਅਕਾਲੀ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦੀ ਧਰਮ ਪਤਨੀ ਬੀਬੀ ਜਸਵੀਰ ਕੌਰ ਦਾਤੇਵਾਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਤੜਕਸਾਰ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸਨ। ਜਸਵੀਰ ਕੌਰ ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਬਾਅਦ ਦੁਪਹਿਰ 1:30 ਵਜੇ ਪਿੰਡ ਦਾਤੇਵਾਸ (ਮਾਨਸਾ) ਵਿਖੇ ਕੀਤਾ ਜਾਵੇਗਾ।

Spread the love