ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਧਾਮੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਲੈਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਇਕ ਗੈਰ-ਰਸਮੀ ਮੁਲਾਕਾਤ ਕੀਤੀ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ 7 ਮਾਰਚ ਨੂੰ ਮੀਟਿੰਗ ਕੀਤੀ ਜਾਣੀ ਹੈ, ਜਿਸ ਵਿੱਚ ਉਹਨਾਂ ਦੇ ਅਸਤੀਫੇ ਸਬੰਧੀ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੀ ਮੀਟਿੰਗ ਵਿੱਚ ਧਾਮੀ ਦੇ ਅਸਤੀਫੇ ਸਬੰਧੀ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

Spread the love