SGPC ਨੇ ਰੱਦ ਕੀਤਾ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ

SGPC ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ।

Spread the love