Shah Rukh Khan ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ (Shah Rukh Khan) ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਬਾਂਦਰਾ ਪੁਲਿਸ ਸਟੇਸ਼ਨ, ਮੁੰਬਈ ਵਿੱਚ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਈ ਵਾਰ ਅਜਿਹੀਆਂ ਧਮਕੀਆਂ ਮਿਲੀਆਂ ਜਾ ਚੁੱਕੀਆਂ ਹਨ।ਮੀਡੀਆ ਰਿਪੋਰਟਾਂ ਮੁਤਾਬਕ ਧਮਕੀ ਭਰੀ ਕਾਲ ਫੈਜ਼ਾਨ ਨਾਂ ਦੇ ਵਿਅਕਤੀ ਨੇ ਕੀਤੀ ਸੀ, ਜੋ ਰਾਏਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਟੀਮ ਰਾਏਪੁਰ ਲਈ ਰਵਾਨਾ ਹੋ ਗਈ ਹੈ।

 

Spread the love