ਲੱਖਾ ਸਿਧਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਠਿੰਡਾ ਤੋਂ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।

Spread the love