ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸੁਖਰਾਜ ਨਿਆਮੀਵਾਲਾ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਮਨੀ ਚੋਣ ਲਈ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੁਖਰਾਜ ਸਿੰਘ ਨਿਆਮੀਵਾਲਾ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਹਨ, ਜੋ 2015 ਤੋਂ ਹੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਗਿੱਦੜਬਾਹਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਜਿਤਾ ਕੇ ਵਿਧਾਨ ਸਭਾ ਭੇਜਣ ਤਾਂ ਕਿ ਇਨਸਾਫ਼ ਲਈ ਸੜਕ ਦੀ ਬਜਾਏ ਵਿਧਾਨ ਸਭਾ ’ਚ ਆਵਾਜ਼ ਬੁਲੰਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਬਰਨਾਲਾ ਤੋਂ ਪਹਿਲਾਂ ਹੀ ਗੋਵਿੰਦ ਸਿੰਘ ਸੰਧੂ ਨੂੰ ਪਾਰਟੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ ਅਤੇ ਰਹਿੰਦੇ ਦੋ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਹਲਕਿਆਂ ਤੋਂ ਵੀ ਜਲਦੀ ਹੀ ਉਮੀਦਵਾਰ ਐਲਾਨ ਦਿੱਤੇ ਜਾਣਗੇ।

Spread the love