ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ

ਪੰਜਾਬ ਦੇ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਰਿਹਾਇਸ਼ ’ਤੇ ਡਾ. ਸੁੱਖੀ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਸੰਦੀਪ ਪਾਠਕ ਵੀ ਮੌਜੂਦ ਸਨ। ਸੁੱਖੀ ਪੇਸ਼ੇ ਤੋਂ ਡਾਕਟਰ ਹਨ। ਉਹ ਐੱਸਬੀਐੱਸ ਨਗਰ ਜ਼ਿਲ੍ਹੇ ਦੀ ਬੰਗਾ ਵਿਧਾਨ ਸਭਾ ਸੀਟ ਤੋਂ 2017 ਵਿੱਚ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਉਹ ਮੁੜ ਅਕਾਲੀ ਦਲ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ।

Spread the love